ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅਜੈ ਸੂਰਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋ ਦਿਵਾਈ ਸੁੰਹ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਸੁੰਹ ਚੁੱਕ ਸਮਾਰੋਹ ਵਿੱਚ ਹੋਏ ਸ਼ਾਮਿਲ
5 Dariya News
ਚੰਡੀਕੜ੍ਹ 24-Apr-2026
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸ਼ੁਕਰਵਾਰ ਨੂੰ ਇੱਥੇ ਲੋਕ ਭਵਨ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੀਨੀਅਰ ਪੱਤਰਕਾਰ ਸ੍ਰੀ ਅਜੈ ਸੂਰਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋ ਅਹੁਦਾ ਅਤੇ ਜਿਮੇਵਾਰੀ ਦੀ ਸੁੰਹ ਚੁਕਾਈ। ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹੇ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਅਜੈ ਸੂਰਾ ਨੂੰ ਉਨ੍ਹਾਂ ਦੀ ਨਵੀਂ ਭੁਮਿਕਾ ਅਤੇ ਜਿਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ 'ਤੇ ਹਰਿਆਣਾ ਦੀ ਫਸਟ ਮਹਿਲਾ ਸ੍ਰੀਮਤੀ ਮਿਤਰਾ ਘੋਸ਼, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਸੂਚਨਾ ਕਮਿਸ਼ਨਰ ਸ੍ਰੀ ਟੀਵੀਐਸਐਸ ਪ੍ਰਸਾਦ, ਵਧੀਕ ਪੁਲਿਸ ਮਹਾਨਿਦੇਸ਼ਕ ਸੀਆਈਡੀ ਸ੍ਰੀ ਸੌਰਭ ਸਿੰਘ, ਰਾਜਪਾਲ ਦੇ ਸਕੱਤਰ ਸ੍ਰੀ ਵਿਜੈ ਕੁਮਾਰ ਸਿਦੱਪਾ ਭਾਵੀਕੱਟੀ, ਰਾਜ ਸੂਚਨਾ ਕਮਿਸ਼ਨਰ ਸ੍ਰੀ ਕਰਮਵੀਰ ਸੋਨੀ, ਸੂਚਨਾ ਅਤੇ ਜਨਸੰਪਰਕ ਵਿਭਾਗ ਦੀ ਵਧੀਕ ਨਿਦੇਸ਼ਕ ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ, ਰਾਜਪਾਲ ਦੇ ਏਡੀਸੀ ਸਕਵਾਡਰਨ ਲੀਡਰ ਸ੍ਰੀ ਪੀ. ਭਰਤ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਮਾਣਯੋਗ ਮਹਿਮਾਨ ਵੀ ਮੌਜੂਦ ਸਨ।