ਹਰਿਆਣਾ ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ 'ਤੇ ਕੀਤੀ ਇੱਕ ਨਵੀਂ ਪਹਿਲ
ਹਰਿਆਣਾ ਵਿਧਾਨ ਸਭਾ ਦੀ ਮਹਿਲਾ ਸਸ਼ਕਤੀਕਰਨ 'ਤੇ ਇੱਕ ਵਿਸ਼ੇਸ਼ ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ
5 Dariya News
ਚੰਡੀਗੜ੍ਹ 27-Apr-2026
ਵਿਧਾਨਸਭਾ ਦੇ ਇੱਕ ਦਿਨਾਂ ਸੈਸ਼ਨ ਦੌਰਾਨ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਨਵਾਂ ਕਦਮ ਚੁੱਕਿਆ ਗਿਆ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਲਏ ਜਾ ਰਹੇ ਸੰਕਲਪਾਂ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਕਹਿਣ 'ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੱਲੋਂ ਸਦਨ ਵਿੱਚ ਲਿਆਂਦੇ ਗਏ ਸਰਕਾਰੀ ਪ੍ਰਸਤਾਵ 'ਤੇ ਸਰਵਸੰਮਤੀ ਨਾਲ ਮਹਿਲਾ ਸਸ਼ਕਤੀਕਰਨ ਬਾਰੇ ਵਿਧਾਨ ਸਭਾ ਦੀ ਇੱਕ ਵਿਸ਼ੇਸ਼ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ।
ਨਾਰੀ ਸ਼ਕਤੀ ਵੰਦਨ ਅਧਿਨਿਯਮ 'ਤੇ ਇਸ ਤਰ੍ਹਾਂ ਦੀ ਪਹਿਲ ਕਰਨ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਰਾਜ ਹੋਵੇਗਾ। ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਸੈਸ਼ਨ ਦੇ ਸਮਾਪਤੀ ਮੌਕੇ ਮੁੱਖ ਮੰਤਰੀ ਦੇ ਸੁਝਾਅ ਨੂੰ ਸਵੀਕਾਰ ਕਰਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਹਰਿਆਣਾ ਵਿਧਾਨਸਭਾ ਦੀ ਇੱਕ 9 ਮੈਂਬਰੀ ਵਿਸ਼ੇਸ਼ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ, ਜਿਸ ਵਿੱਚ ਚੇਅਰਪਰਸਨ ਸਮੇਤ 5 ਮਹਿਲਾ ਮੈਂਬਰ ਹੋਣਗੀਆਂ।
ਇਸ ਕਮੇਟੀ ਦਾ ਕਾਰਜਕਾਲ ਇੱਕ ਸਾਲ ਦਾ ਹੋਵੇਗਾ। ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦੇਣ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਧਾਨਸਭਾ ਸਪੀਕਰ ਅਤੇ ਸਦਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦੀ ਮਹਿਲਾ ਸਸ਼ਕਤੀਕਰਨ ਕਮੇਟੀ ਗਠਿਤ ਹੋਣ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸੋਚ ਅਨੁਸਾਰ ਮਹਿਲਾਵਾਂ ਨੂੰ ਤਾਕਤ ਮਿਲੇਗੀ।
ਉਨ੍ਹਾਂ ਕਿਹਾ ਕਿ ਇਹ ਕਮੇਟੀ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ।