ਕੁਲਵੰਤ ਸਿੰਘ ਪੰਡੋਰੀ ਵੱਲੋਂ ਪਿੰਡ ਮੂੰਮ, ਲੋਹਗੜ੍ਹ ਅਤੇ ਗੰਗੋਹਰ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ
5 Dariya News
ਬਰਨਾਲਾ 28-Apr-2026
ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ 2.0' ਮੁਹਿੰਮ ਤਹਿਤ ਸਕੂਲਾਂ ਵਿੱਚ ਕੁੱਲ 24.52 ਲੱਖ ਰੁਪਏ ਦੀ ਗ੍ਰਾਂਟ ਨਾਲ ਉਸਾਰੇ ਗਏ ਨਵੇਂ ਕਲਾਸ ਰੂਮਜ਼ ਸਬੰਧੀ ਇੱਕ ਵਿਸ਼ੇਸ਼ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਮਹਿਲ ਕਲਾਂ ਦੇ ਐੱਮ.ਐੱਲ.ਏ. ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਸਮਾਰੋਹ ਦੌਰਾਨ ਵਿਧਾਇਕ ਸ. ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੋਹਗੜ੍ਹ ਵਿਖੇ 7,48,452/- ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਗੰਗੋਹਰ ਵਿਖੇ 7,48,452/- ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੂੰਮ ਵਿਖੇ 9,55,000/- ਰੁਪਏ ਦੀ ਨਾਲ ਤਿਆਰ ਨਵੇਂ ਕਮਰਿਆਂ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਹੈੱਡ ਮਾਸਟਰ ਕੁਲਦੀਪ ਸਿੰਘ ਕਮਲ ਤੋਂ ਇਲਾਵਾ ਸਕੂਲ ਸਟਾਫ਼ ਅਤੇ ਇਲਾਕੇ ਦੇ ਕਈ ਪਤਵੰਤੇ ਮੌਜੂਦ ਸਨ।