ਰਾਹੁਲ ਗਾਂਧੀ ਨਾਲ ਮੁਲਾਕਾਤ ਮੇਰੇ ਲਈ ਮਾਣ ਅਤੇ ਪ੍ਰੇਰਣਾਦਾਇਕ ਪਲ: ਕਮਲ ਕਿਸ਼ੋਰ ਸ਼ਰਮਾ
5 Dariya News
ਖਰੜ/ਕਾਂਗੜਾ 30-Apr-2026
ਬੀਤੇ ਦਿਨ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਦੇ ਪ੍ਰਮੁੱਖ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਮੇਰੇ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਰਿਹਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਸਾਦਗੀ, ਦੂਰਦਰਸ਼ੀ ਸੋਚ ਅਤੇ ਲੋਕਾਂ ਪ੍ਰਤੀ ਸਮਰਪਣ ਹਮੇਸ਼ਾਂ ਪ੍ਰੇਰਣਾ ਦੇਂਦਾ ਹੈ। ਇਹ ਯਾਦਗਾਰ ਮੁਲਾਕਾਤ ਮੇਰੀ ਜ਼ਿੰਦਗੀ ਦੇ ਸਭ ਤੋਂ ਖਾਸ ਪਲਾਂ ਵਿੱਚ ਸਦਾ ਲਈ ਸ਼ਾਮਲ ਰਹੇਗੀ।
ਅੱਜ ਕਾਂਗੜਾ ਵਿਖੇ ਚੱਲ ਰਹੇ ਸੰਗਠਨ ਸਿਰਜਣ ਅਭਿਆਨ ਦੇ ਸਮਾਪਤੀ ਸਮਾਗਮ ਵਿੱਚ ਰਾਹੁਲ ਗਾਂਧੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਮੇਸ਼ਾਂ ਦੀ ਤਰ੍ਹਾਂ ਆਪਣੀ ਸਾਦਗੀ, ਵਿਨਮ੍ਰਤਾ ਅਤੇ ਜਨ ਨਾਇਕ ਹੋਣ ਦਾ ਪਰਚਾ ਦਿੱਤਾ।ਇਸ ਮੋਕੇ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਟ੍ਰੇਨਿੰਗ ਕੈਂਪ ਵਿੱਚ ਹਾਜ਼ਰ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੇ ਪਰਿਵਾਰਾਂ ਨਾਲ ਉਨ੍ਹਾਂ ਨੇ ਬੜੀ ਸੰਜ਼ੀਦਗੀ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਚਰਚਾ ਵੀ ਕੀਤੀ।
ਉਨ੍ਹਾਂ ਦਾ ਹਰ ਮੈਂਬਰ ਨਾਲ ਇਸ ਤਰ੍ਹਾਂ ਮਿਲਣਾ ਅਤੇ ਉਤਸ਼ਾਹਿਤ ਕਰਨਾ ਨਿਸ਼ਚਿਤ ਤੌਰ ‘ਤੇ ਸਾਡੇ ਲਈ ਪ੍ਰੇਰਣਾਦਾਇਕ ਅਤੇ ਸ਼ਕਤੀ ਪ੍ਰਦਾਨ ਕਰਨ ਵਾਲਾ ਹੈ।ਸ਼੍ਰੀ ਸ਼ਰਮਾ ਨੇ ਕਿਹਾ ਕਿ ਮੈਂ ਰਾਹੁਲ ਗਾਂਧੀ ਜੀ ਦੇ ਇਸ ਸਾਦਗੀ ਭਰੇ ਅਤੇ ਪ੍ਰੇਰਣਾਦਾਇਕ ਵਿਵਹਾਰ ਲਈ ਤਹਿ ਦਿਲੋਂ ਧੰਨਵਾਦੀ ਹਾਂ।