ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਖਾਰਾ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ
5 Dariya News
ਤਰਨ ਤਾਰਨ 30-Apr-2026
ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਅਗਾਂਹਵਧੂ ਸੋਚ, ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਖਾਰਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਸਿਵਿਆਂ ਬਲਾਕ ਨੂਰਦੀ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਅਤੇ ਇੰਪਰੂਵਮੈਂਟ ਟਰੱਸਟ ਦੇ ਵਾਈਸ ਚੇਅਰਮੈਨ ਰੁਪਿੰਦਰ ਕੌਰ ਨੇ ਸਾਂਝੇ ਤੌਰ 'ਤੇ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਹਰੇ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਬੋਲਦਿਆਂ ਬਲਾਕ ਨੋਡਲ ਅਫ਼ਸਰ ਪ੍ਰਭਜੋਤ ਸਿੰਘ ਗੋਹਲਵੜ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਦੇ ਮੁਕਾਬਲੇ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਗੁਰਦੀਪ ਸਿੰਘ ਬਲਾਕ ਨੂਰਦੀ, ਬੀ ਐਨ ਓ ਪ੍ਰਭਜੋਤ ਸਿੰਘ ਗੋਹਲਵੜ, ਸੈਂਟਰ ਹੈਡ ਟੀਚਰ ਸਰਬਜੀਤ ਸਿੰਘ, ਹੈੱਡ ਟੀਚਰ ਗੁਰਪ੍ਰੀਤ ਕੌਰ, ਰਜਿੰਦਰ ਕੌਰ, ਹਰਪ੍ਰੀਤ ਕੌਰ, ਸਕੂਲ ਅਧਿਆਪਕ ਸੁਖਵਿੰਦਰ ਪਾਲ, ਸਰਪੰਚ ਖਾਰਾ ਸਵਰਾਜ ਸਿੰਘ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ, ਜਤਿੰਦਰ ਕੁਮਾਰ, ਨੀਤੂ ਮੈਂਬਰ ਪੰਚਾਇਤ, ਅਮਰਜੀਤ ਕੌਰ ਗਿਆਨ ਕੌਰ, ਗੁਰਬਖਸ਼ ਸਿੰਘ ਮੈਂਬਰ ਸਾਹਿਬਾਨ ਹਾਜ਼ਰ ਸਨ।
ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਅਖ਼ੀਰ ਵਿੱਚ ਸਕੂਲ ਮੁਖੀ ਨੇ ਆਏ ਹੋਏ ਸਮੂਹ ਪਤਵੰਤੇ ਸੱਜਣਾਂ ਅਤੇ ਮੁੱਖ ਮਹਿਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।