ਅਮਿਤ ਕੁਮਾਰ ਪੰਚਾਲ ਨੇ ਖੁਦ ਆਪਣੀ ਸਵੈ—ਗਣਨਾ ਭਰੀ
ਨਾਗਰਿਕ 14 ਮਈ ਤੱਕ ਭਰ ਸਕਦੇ ਹਨ ਸਵੈ—ਗਣਨਾ—— ਡਿਪਟੀ ਕਮਿਸ਼ਨਰ
5 Dariya News
ਸ੍ਰੀ ਮੁਕਤਸਰ ਸਾਹਿਬ 05-May-2026
ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ—ਇਨਿਊਮਰੇਸ਼ਨ (ਸਵੈ ਗਣਨਾ) ਚੱਲ ਰਹੀ ਹੈ। ਇਸ ਵਿਵਸਥਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ —ਕਮ —ਪ੍ਰਿੰਸੀਪਲ ਸੈਸੰਜ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।
ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।
ਉਹਨਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ—ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ। ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ। ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਅਤੇ ਸ੍ਰੀ ਸ੍ਰੀ ਗੁਰਕਿਰਨਦੀਪ ਸਿੰਘ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਨੇ ਵੀ ਸੈਲਫ ਇਨਿਊਮਰੇਸ਼ਨ ਦੇ ਫਾਰਮ ਆਨ ਲਾਇਨ ਭਰੇ।
ਡਿਪਟੀ ਈ.ਐਸ.ਏ ਰੁਪਿੰਦਰ ਸਿੰਘ ਅੰਕੜਾ ਵਿਭਾਗ, ਪੰਕਜ ਕੁਮਾਰ ਨੋਡਲ ਅਫਸਰ ਸੈਸੰਜ, ਸ੍ਰੀ ਸਮਿੰਦਰ ਬੱਤਰਾ ਸੈਸੰਜ ਟਰੇਨਰ ਵੀ ਮੌਜੂਦ ਸਨ।