5 Dariya News

ਪੂਨਮਦੀਪ ਕੌਰ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ, ਸੰਗਰੂਰ ਵਜੋਂ ਅਹੁਦਾ ਸੰਭਾਲਿਆ

5 Dariya News

ਸੰਗਰੂਰ 07-May-2026

ਪੂਨਮਦੀਪ ਕੌਰ ਆਈ.ਏ.ਐੱਸ. ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਤੇ ਪੁਲਿਸ ਟੁਕੜੀ ਨੇ ਗਾਰਡ ਆਫ ਆਨਰ ਦਿੱਤਾ। ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਆਈਏਐੱਸ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਤੇ ਲੋਕ ਸਹੂਲਤਾਂ ਲਈ ਯਤਨਸ਼ੀਲ ਰਹਿਣਗੇ ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਲੋਕਾਂ ਨੂੰ ਸਕੀਮਾਂ ਤੇ ਸੇਵਾਵਾਂ ਦਾ ਲਾਭ ਲੈਣ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਜ਼ਿਕਰਯੋਗ ਹੈ ਕਿ ਪੂਨਮਦੀਪ ਕੌਰ ਆਈ.ਏ. ਐਸ., ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ, ਬਰਨਾਲਾ ਅਤੇ ਫਰੀਦਕੋਟ ਅਤੇ ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਪਟਿਆਲਾ ਵਜੋਂ ਸੇਵਾਵਾਂ ਵੀ ਨਿਭਾਅ ਚੁੱਕੇ ਹਨ।