5 Dariya News

ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ

5 Dariya News

ਫ਼ਿਰੋਜ਼ਪੁਰ 08-May-2026

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ।

ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ। 

ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਵਿਸ਼ੇਸ਼ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਸੀਨੀਅਰ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਸ਼ੁਰੂ ਕੀਤੀ ਗਈ ਹੈ। 

ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।