ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ
5 Dariya News
ਨਵੀਂ ਦਿੱਲੀ 08-May-2026
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਆਪਣੀ ਧਰਮ ਪਤਨੀ ਸ੍ਰੀਮਤੀ ਮਿਤਰਾ ਘੋਸ਼ ਦੇ ਨਾਲ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਰਾਜਪਾਲ ਨੇ ਰਾਸ਼ਟਰਪਤੀ ਨਾਲ ਹਰਿਆਣਾ ਦੇ ਸਮੁੱਚੇ ਵਿਕਾਸ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ।
ਗੱਲਬਾਤ ਦੌਰਾਨ ਮਹਿਲਾ ਸਸ਼ਕਤੀਕਰਨ, ਸਮਾਵੇਸ਼ੀ ਵਿਕਾਸ, ਸਿੱਖਿਆ, ਸਮਾਜਿਕ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਾਸ਼ਟਰਪਤੀ ਨੂੰ ਹਰਿਆਣਾ ਵਿੱਚ ਚੱਲ ਰਹੀਆਂ ਵੱਖ-ਵੱਖ ਵਿਕਾਸਮੁਖੀ ਪਹਿਲਕਦਮੀਆਂ ਅਤੇ ਜਨ-ਭਲਾਈਕਾਰੀ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਦਿੱਤੀ।
ਉਨ੍ਹਾਂ ਨੇ ਰਾਜ ਦੀ ਪ੍ਰਗਤੀ ਅਤੇ ਲੋਕ ਹਿੱਤਾਂ ਲਈ ਰਾਸ਼ਟਰਪਤੀ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਮਾਰਗਦਰਸ਼ਨ, ਪ੍ਰੋਤਸਾਹਨ ਅਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ।