5 Dariya News

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 49ਵੀਂ ਤੇ 50ਵੀਂ ਬੱਸ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਰਵਾਨਾ

ਸ਼ਰਧਾਲੂਆਂ 'ਚ ਖ਼ੁਸ਼ੀ ਦੀ ਲਹਿਰ

5 Dariya News

ਜਲਾਲਾਬਾਦ 09-May-2026

ਪੰਜਾਬ ਸਰਕਾਰ ਵੱਲੋਂ  "ਮੁੱਖ ਮੰਤਰੀ ਤੀਰਥ ਯਾਤਰਾ"ਸਕੀਮ ਤਹਿਤ ਅੱਜ ਪਿੰਡ ਚੱਕ ਪੰਨੀ ਵਾਲਾ (ਭੋਡੀਪੁਰ) ਅਤੇ ਚੱਕ ਸੋਹਣਾ ਸਾਂਦੜ (ਸਿੱਧੂ ਵਾਲਾ) ਵਿਖੇ ਸ਼ਰਧਾਲੂਆਂ ਲਈ 49ਵੀਂ ਅਤੇ 50ਵੀਂ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ "ਮੁੱਖ ਮੰਤਰੀ ਤੀਰਥ ਯਾਤਰਾ"ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋ ਰਹੀ ਹੈ।

 ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੌਰਾਨ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਵੀ ਕੀਤਾ ਗਿਆ।