ਕੁਲਤਾਰ ਸਿੰਘ ਸੰਧਵਾ ਨੇ ਬਲਵੰਤ ਨਗਰ ਵਿਖੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ
5 Dariya News
ਕੋਟਕਪੂਰਾ 10-May-2026
ਬਠਿੰਡਾ ਰੋਡ ਸਥਿਤ ਬਲਵੰਤ ਨਗਰ ਕੋਟਕਪੂਰਾ ਵਿਖੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਬਲਵੰਤ ਨਗਰ ਦੀਆਂ ਇਹ ਗਲੀਆਂ ਲੰਬੇ ਸਮੇਂ ਤੋਂ ਨਿਰਮਾਣ ਦੀ ਉਡੀਕ ਕਰ ਰਹੀਆਂ ਸਨ ਅਤੇ ਹੁਣ ਇਨ੍ਹਾਂ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਦੱਸਿਆ ਕਿ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ, ਜਿਸ ਨਾਲ ਆਵਾਜਾਈ ਵਧੀਆ ਹੋਵੇਗੀ ਅਤੇ ਇਲਾਕੇ ਦੀ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।