5 Dariya News

ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 32 ਤੇ 33 ’ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

5 Dariya News

ਹੁਸ਼ਿਆਰਪੁਰ 10-May-2026

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 32 ਤੇ 33 ਵਿਚ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਜਿੰਪਾ ਨੇ ਕਿਹਾ ਕਿ ਨਵੀਂਆਂ ਸੜਕਾਂ ਦੇ ਨਿਰਮਾਣ ਨਾਲ ਹਲਕਾ ਵਾਸੀਆਂ ਨੂੰ ਆਵਾਜਾਈ ਦੀਆਂ ਸੁਵਿਧਾਵਾਂ ਮਿਲਣਗੀਆਂ ਅਤੇ ਲੰਬੇ ਸਮੇਂ ਤੋਂ ਚਲੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਤੈਅ ਸਮੇਂ ਅੰਦਰ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਪੂਰਾ ਲਾਭ ਮਿਲ ਸਕੇ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਨੇ ਸ਼ਹਿਰ ਵਿਚ ਬੁਨਿਆਦੀ ਵਿਕਾਸ ਕਾਰਜ ਕੀਤੇ ਹਨ ਅਤੇ ਇਨ੍ਹਾਂ ਵਿਕਾਸ ਕੰਮਾਂ ਨੂੰ ਲੈ ਕੇ ਜਨਤਾ ਵਿਚ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਜਨਤਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਵਾਰਡ ਵਿਚ ਪਹਿਲ ਦੇ ਆਧਾਰ ’ਤੇ ਕੰਮ ਕਰਵਾਏ ਜਾ ਰਹੇ ਹਨ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਬਲਰਾਜ ਸਿੰਘ ਚੌਹਾਨ, ਬਬਿਤਾ ਸ਼ਰਮਾ, ਬਲਬੀਰ ਸੈਣੀ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਹਲਕਾ ਵਾਸੀ ਵੀ ਮੌਜੂਦ ਰਹੇ। ਸਥਾਨਕ ਲੋਕਾਂ ਨੇ ਵਿਕਾਸ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ।