5 Dariya News

ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਜੰਡ ਵਾਲਾ ਮੀਰਾਂਸਾਂਗਲਾ ਵਿਖੇ ਬਣਾਏ ਜਾ ਰਹੇ ਖਾਲਿਆ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ

5 Dariya News

ਫਾਜਿਲਕਾ 11-May-2026

ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ  ਖੇਤੀਬਾੜੀ ਅਤੇ ਪੀਣ ਲਈ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਯੋਗ ਉਪਰਾਲੇ ਕਰ ਰਹੀ ਹੈ, ਇਹ ਜਾਣਕਾਰੀ ਹਲਕਾ ਫਾਜਿਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਜੰਡ ਵਾਲਾ ਮੀਰਾਂਸਾਂਗਲਾ ਵਿਖੇ 1 ਕਰੋੜ 73 ਲੱਖ ਦੀ ਲਾਗਤ ਨਾਲ ਬਣਾਏ ਜਾ ਰਹੇ ਖਾਲਿਆ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਦਿਆਂ ਦਿੱਤੀ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਪਾਣੀ ਨਾਲ ਸਬੰਧਿਤ ਕੋਈ ਸਮੱਸਿਆ ਪੇਸ਼ ਆਉਂਦੀ ਹੋਵੇ ਤਾਂ ਉਹ ਉਹਨਾਂ ਦੇ ਦਫਤਰ ਨਾਲ ਤਾਲਮੇਲ ਕਰ ਸਕਦੇ ਹਨ।