5 Dariya News

ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮੂਲੇਪੁਰ ਵਿਖੇ 1.54 ਕਰੋੜ ਦੇ ਚੈੱਕ ਵੰਡੇ

ਰੰਗਲਾ ਪੰਜਾਬ ਸਕੀਮ ਦੇ ਤਹਿਤ ਪਿੰਡਾਂ ਦੀ ਬਦਲੇਗੀ ਨੁਹਾਰ:ਵਿਧਾਇਕ ਰਾਏ

5 Dariya News

ਫਤਿਹਗੜ੍ਹ ਸਾਹਿਬ 20-May-2026

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਮੂਲੇਪੁਰ ਵਿਖੇ 1.54 ਕਰੋੜ ਰੁਪਏ ਦੀਆਂ ਵਿਕਾਸ ਕਾਰਜਾਂ ਦੇ ਲਈ ਗਰਾਂਟਾਂ ਵੰਡੀਆਂ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਮੌਜੂਦ ਸਨ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ਼ਹਿਰਾਂ ਦੀ ਤਰਜ ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਣ ਅਤੇ ਸਿਹਤਯਾਬ ਰੱਖਣ ਲਈ ਪਿੰਡ ਪੱਧਰ ਤੇ ਖੇਡ ਮੈਦਾਨਾਂ ਦੀਆਂ ਉਸਾਰੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕਿ ਸ਼ਰੀਰਕ ਪੱਖੋਂ ਤੰਦਰੁਸਤ ਰਹੇ ਅਤੇ ਖੇਡਾਂ ਦੇ ਵਿੱਚ ਆਪਣੇ ਦੇਸ਼,ਸੂਬੇ ਅਤੇ ਪਿੰਡ ਦਾ ਨਾਂ ਰੋਸ਼ਨ ਕਰੇ।  

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਸਰਹਿੰਦ ਦੀਪ ਸ਼ਿਖਾ ਗਰਗ, ਰਾਜਦਵਿੰਦਰ ਸਿੰਘ ਲਾਡੀ, ਬਲਾਕ ਸੰਮਤੀ ਸਰਹਿੰਦ ਦੇ ਉਪ ਚੇਅਰਮੈਨ ਸਤਬੀਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਹਰਮੇਸ਼ ਛੰਨਾ, ਮਨਦੀਪ ਪੋਲਾ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਇੰਦਰਦੀਪ ਸਿੰਘ ਸਰਪੰਚ ਸਾਨੀਪੁਰ, ਸਰਪੰਚ ਪਰਵਿੰਦਰ ਸਿੰਘ ਖੋਜੇ ਮਾਜਰਾ, ਸਰਪੰਚ ਗੁਰਦੀਪ ਸਿੰਘ ਛਲੇੜੀ, ਸਰਪੰਚ ਸਤਨਾਮ ਸਿੰਘ ਖਰੌੜਾ, ਸਰਪੰਚ ਰਜਿੰਦਰ ਸਿੰਘ ਖਰੌੜੀ, ਸਰਪੰਚ ਜਗਰੂਪ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਸਾਨੀਪੁਰ ਜਤਿੰਦਰ ਸਿੰਘ ਖਰੇ ਆਦਿ ਵੀ ਹਾਜ਼ਰ ਸਨ।