5 Dariya News

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਵਾਰਡ ਨੰਬਰ 16 ਅਤੇ 17 'ਚ ਜ਼ੋਰਦਾਰ ਚੋਣ ਪ੍ਰਚਾਰ

ਲੋਕਾਂ ਦਾ ਮਿਲਿਆ ਭਰਪੂਰ ਸਮਰਥਨ

5 Dariya News

ਧੂਰੀ 22-May-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 16 ਅਤੇ 17 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਜਿਸ ਦੌਰਾਨ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਅਤੇ ਭਰਪੂਰ ਸਮਰਥਨ ਪ੍ਰਾਪਤ ਹੋਇਆ।

ਵਾਰਡ ਨੰਬਰ 16 ਤੋਂ ਪਾਰਟੀ ਉਮੀਦਵਾਰ ਦੀਪਕ ਬਾਂਸਲ ਦੇ ਹੱਕ ਵਿੱਚ ਕੀਤੇ ਗਏ ਪ੍ਰਚਾਰ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੇ ਕੰਮਾਂ ਪ੍ਰਤੀ ਪੂਰਾ ਸੰਤੋਖ ਜਤਾਇਆ। ਇਸ ਮੌਕੇ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਇਲਾਕੇ ਦੇ ਵਿਕਾਸ ਅਤੇ ਤਰੱਕੀ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਵਾਰਡ ਨੰਬਰ 17 ਤੋਂ ਪਾਰਟੀ ਉਮੀਦਵਾਰ ਬਿੱਲਾ ਸਿੰਘ ਧਰਮਸੋਤ ਦੇ ਹੱਕ ਵਿੱਚ ਰੱਖੀ ਗਈ ਪਬਲਿਕ ਮੀਟਿੰਗ ਮਿੰਨੀ ਰੈਲੀ ਵਿੱਚ ਤਬਦੀਲ ਹੋ ਗਈ। ਇਸ ਮੌਕੇ ਲੋਕਾਂ ਦਾ ਉਤਸ਼ਾਹ ਅਤੇ ਸਮਰਥਨ ਦੇਖਣਯੋਗ ਸੀ। ਚੋਣ ਪ੍ਰਚਾਰ ਦੌਰਾਨ ਕਈ ਨੌਜਵਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਤੇ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਵੱਲੋਂ ਮਿਲੇ ਪਿਆਰ, ਸਤਿਕਾਰ ਅਤੇ ਭਰੋਸੇ ਲਈ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਮਰਥਨ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਵੇਗਾ।