5 Dariya News

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਐਸ.ਆਈ.ਆਰ. ਪ੍ਰੋਗਰਾਮ 'ਚ ਅੰਸ਼ਕ ਸੋਧ : ਆਸ਼ਿਕਾ ਜੈਨ

5 Dariya News

ਹੁਸ਼ਿਆਰਪੁਰ 30-May-2026

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ (ਐਸ.ਆਈ.ਆਰ) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦਾ ਖਰੜਾ 3 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸਮਾਂ-ਸਾਰਣੀ 14 ਮਈ 2026 ਨੂੰ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਹੀ ਰਹੇਗੀ।