5 Dariya News

ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ

5 Dariya News

ਫਤਹਿਗੜ੍ਹ ਸਾਹਿਬ 04-Jun-2026

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਅਤੇ ਗੈਰ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨ / ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੰਜਾਬ ਰਾਜ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਿਕ ਸੋਧ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਵੇਂ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 03 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਹੋਵੇਗਾ ਅਤੇ ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀ-ਮੈਪਿੰਗ ਸਬੰਧੀ 07 ਜੂਨ 2026 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਾਰੇ ਪੋਲਿੰਗ ਸਟੇਸ਼ਨਾ ਉੱਤੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਬੀ.ਐਲ.ਓਜ਼ ਵੱਲੋਂ ਆਪਣੇ ਪੋਲਿੰਗ ਬੂਥ ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪ੍ਰੀ-ਮੈਪਿੰਗ ਕਰਨ ਲਈ ਵੋਟਰਾਂ ਦੀ ਸਹਾਇਤਾ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਘਰ-ਘਰ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਕੇ ਮੈਪਿੰਗ ਕਰਨ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਕਰ ਕੋਈ ਵੋਟਰ ਪ੍ਰੀ-ਐਸ.ਆਈ.ਆਰ ਮੁਹਿੰਮ ਦੌਰਾਨ ਮੈਪਿੰਗ ਤੋਂ ਰਹਿ ਜਾਂਦਾ ਹੈ ਤਾਂ ਵੋਟਰ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਘਰ-ਘਰ ਸਰਵੇ ਦੌਰਾਨ ਬੀ.ਐਲ.ਓਜ਼ ਵੱਲੋਂ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਜਾਵੇਗੀ।  

ਮੀਟਿੰਗ ਵਿਚ ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ, ਸ਼੍ਰੀ ਅਸ਼ੋਕ ਕੁਮਾਰ, (ਇੰਡੀਅਨ ਨੈਸ਼ਨਲ ਕਾਂਗਰਸ), ਸ਼੍ਰੀ ਮੋਹਨ ਸਿੰਘ ਭੱਟਮਾਜਰਾ, (ਬਹੁਜਨ ਸਮਾਜ ਪਾਰਟੀ),ਸ਼੍ਰੀ ਨਵਦੀਪ ਸਿੰਘ, (ਆਮ ਆਦਮੀ ਪਾਰਟੀ),ਸ਼੍ਰੀ ਵਿਨੋਦ ਕੁਮਾਰ (ਕਮਿਊਨਿਸਟ ਪਾਰਟੀ ਮਾਕਸਵਾਦੀ),ਸ਼੍ਰੀ ਧਰਮ ਸਿੰਘ, (ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਹਾਜਰ ਸਨ।