5 Dariya News

ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਫ਼ਰੀਦਕੋਟ ਵਿੱਚ ਨੀਟ ਦੀ ਪ੍ਰੀਖਿਆ ਦਾ 21 ਜੂਨ ਨੂੰ ਕੀਤਾ ਜਾਵੇਗਾ ਆਯੋਜਨ-ਡਿਪਟੀ ਕਮਿਸ਼ਨਰ

5 Dariya News

ਫ਼ਰੀਦਕੋਟ 05-Jun-2026

ਜ਼ਿਲ੍ਹਾ ਫ਼ਰੀਦਕੋਟ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ 

ਉਨ੍ਹਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। 

ਇਸ ਮੌਕੇ ਡੀ.ਈ.ਓ ਅੰਜਨਾ ਕੌਸਲ, ਡਾ. ਸੁਨੀਲ ਕੁਮਾਰ ਪ੍ਰਿੰਸੀਪਲ, ਰਾਜ ਕੁਮਾਰ ਸੱਚਦੇਵਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।