5 Dariya News

ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ

5 Dariya News

ਖਰੜ 06-Jun-2026

ਨਵਾਂਗਾਂਵ ਨਗਰ ਕੌਂਸਲ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ 16 ਉਮੀਦਵਾਰਾਂ ਦੀ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਤੋਂ ਬਾਅਦ ਅੱਜ ਨਵ-ਚੁਣੇ ਭਾਜਪਾ ਕੌਂਸਲਰਾਂ ਅਤੇ ਸੀਨੀਅਰ ਆਗੂਆਂ ਨੇ ਖਰੜ ਵਿਖੇ ਸੂਬਾ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਜਗਦੀਪ ਸਿੰਘ ਔਜਲਾ ਜਿਲਾ ਜਰਨਲ ਸਕੱਤਰ ਮੰਡਲ ਪ੍ਰਧਾਨ ਭੁਪਿੰਦਰ ਸਿੰਘ ਭੁਪੀ, ਜੋਗਿੰਦਰ ਗੁੱਜਰ, ਸ਼ਾਮ ਲਾਲ ਗੁੱਜਰ, ਸੁਰਿੰਦਰ ਬੱਬਲ, ਪਰਮੋਦ ਕੁਮਾਰ ਜੌਨੀ, ਸਰਬਜੀਤ ਸਿੰਘ ਅਤੇ ਨਵਾਂਗਰੋਂ ਨਗਰ ਕੌਂਸਲ ਦੇ ਸਾਰੇ ਨਵ-ਚੁਣੇ ਭਾਜਪਾ ਕੌਂਸਲਰ ਹਾਜ਼ਰ ਸਨ।

ਮੀਟਿੰਗ ਦੌਰਾਨ ਸੁਖਵਿੰਦਰ ਸਿੰਘ ਗੋਲਡੀ ਨੇ ਸਮੂਹ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਨਵਾਂਗਾਂਵ ਦੀ ਜਨਤਾ ਵੱਲੋਂ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ, ਵਿਕਾਸਮੁਖੀ ਸੋਚ ਅਤੇ ਲੋਕ ਸੇਵਾ ਪ੍ਰਤੀ ਵਿਸ਼ਵਾਸ ਦਾ ਪ੍ਰਤੀਕ ਹੈ ਅਤੇ ਨਵ-ਚੁਣੀ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਨਵਾਂਗਾਂਵ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। 

ਇਸ ਮੌਕੇ ਹਾਜ਼ਰ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ਦੀ ਸੇਵਾ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ।ਅੰਤ ਵਿੱਚ ਸਮੂਹ ਆਗੂਆਂ ਨੇ ਨਵਾਂਗਾਂਵ ਦੀ ਜਨਤਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਭਰਪੂਰ ਸਮਰਥਨ ਦੇ ਕੇ ਇਤਿਹਾਸਕ ਫਤਿਹ ਦਿਵਾਈ।