5 Dariya News

ਸੂਬਾ ਸਰਕਾਰ ਜਨ-ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਸਜਗ ਹੈ : ਕ੍ਰਿਸ਼ਨ ਕੁਮਾਰ ਬੇਦੀ

ਜ਼ਿਲ੍ਹਾ ਲੋਕ ਸੰਪਰਕ ਅਤੇ ਜਨ ਸ਼ਿਕਾਇਤ ਕਮੇਟੀ ਦੀ ਮੀਟਿੰਗ ਵਿੱਚ 13 ਵਿੱਚੋਂ 8 ਮਾਮਲਿਆਂ ਦਾ ਮੌਕੇ 'ਤੇ ਹੋਇਆ ਹੱਲ

5 Dariya News

ਫਤਿਹਾਬਾਦ 08-Jun-2026

ਹਰਿਆਣਾ ਦੇ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜੀ ਸ਼੍ਰੇਣੀ ਭਲਾਈ ਅਤੇ ਅੰਤੋਦੇਯ (ਸੇਵਾ) ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਪਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੂਰੀ ਸਜਗਤਾ ਨਾਲ ਕਾਰਜ ਕਰ ਰਹੀ ਹੈ। ਜਨ ਪਰਿਵਾਦ ਕਮੇਟੀ ਵਰਗੀਆਂ ਵਿਵਸਥਾਵਾਂ ਸਰਕਾਰ ਅਤੇ ਜਨਤਾ ਦੇ ਵਿਚਕਾਰ ਸਿੱਧੇ ਸੰਵਾਦ ਦਾ ਪ੍ਰਭਾਵੀ ਮਾਧਿਅਮ ਹਨ, ਜਿਨ੍ਹਾਂ ਰਾਹੀਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਰਜੀਹ ਦੇ ਅਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸੋਮਵਾਰ ਨੂੰ ਫਤਿਹਾਬਾਦ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਜਨ ਸ਼ਿਕਾਇਤ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਵਿਸਤਾਰ ਵਿੱਚ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨਤਾ ਨਾਲ ਜੁੜੇ ਮਾਮਲਿਆਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਨਿਰਧਾਰਤ ਸਮੇਂ ਦੇ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਵਿੱਚ ਕੁੱਲ 13 ਸ਼ਿਕਾਇਤਾਂ ਏਜੰਡੇ ਵਿੱਚ ਸ਼ਾਮਲ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 8 ਮਾਮਲਿਆਂ ਦਾ ਹੱਲ ਸਬੰਧਤ ਵਿਭਾਗਾਂ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਤੇ ਸ਼ਿਕਾਇਤਕਰਤਾਵਾਂ ਦੀ ਸੰਤੁਸ਼ਟੀ ਦੇ ਅਧਾਰ 'ਤੇ ਕਰ ਦਿੱਤਾ ਗਿਆ। ਬਾਕੀ 5 ਮਾਮਲਿਆਂ ਵਿੱਚ ਲੋੜੀਂਦੀ ਜਾਂਚ ਅਤੇ ਕਾਰਵਾਈ ਲਈ ਉਨ੍ਹਾਂ ਨੂੰ ਅਗਲੀ ਬੈਠਕ ਤੱਕ ਲੰਬਿਤ ਰੱਖਿਆ ਗਿਆ। ਬੈਠਕ ਵਿੱਚ ਜਿਨ੍ਹਾਂ ਮਾਮਲਿਆਂ ਦਾ ਹੱਲ ਕੀਤਾ ਗਿਆ, ਉਨ੍ਹਾਂ ਵਿੱਚ ਪੀਣ ਵਾਲੇ ਪਾਣੀ, ਬਿਜਲੀ, ਸ਼ਹਿਰੀ ਸਥਾਨਕ ਨਿਕਾਏ, ਲੋਕ ਨਿਰਮਾਣ ਵਿਭਾਗ, ਪੁਲਿਸ, ਸਿੱਖਿਆ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਸ਼ਾਮਲ ਸਨ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੈਂਡਿੰਗ ਮਾਮਲਿਆਂ ਵਿੱਚ ਤੱਥਾਂ ਦੇ ਅਧਾਰ 'ਤੇ ਕਾਰਵਾਈ ਕਰਨ ਅਤੇ ਅਗਲੀ ਮੀਟਿੰਗ ਵਿੱਚ ਸਪਸ਼ਟ ਅਤੇ ਤਸੱਲੀਬਖਸ਼ ਰਿਪੋਰਟ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਜਨ ਸ਼ਿਕਾਇਤ ਕਮੇਟੀ ਦੀਆਂ ਮੀਟਿੰਗਾਂ ਦਾ ਉਦੇਸ਼ ਸਿਰਫ਼ ਸ਼ਿਕਾਇਤਾਂ ਨੂੰ ਸੁਣਨਾ ਨਹੀਂ ਸਗੋ ਉਨ੍ਹਾਂ ਦਾ ਪ੍ਰਭਾਵੀ ਹੱਲ ਯਕੀਨੀ ਬਣਾਉਣਾ ਹੈ।