5 Dariya News

ਸ਼ੈਰੀ ਕਲਸੀ ਨੇ 'ਮੇਰੀ ਰਸੋਈ' ਯੋਜਨਾ ਤਹਿਤ ਓਹਰੀ ਗੇਟ ਬਟਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜੀ- ਵਿਧਾਇਕ ਸ਼ੈਰੀ ਕਲਸੀ

5 Dariya News

ਬਟਾਲਾ 09-Jun-2026

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਤਹਿਤ ਓਹਰੀ ਗੇਟ ਬਟਾਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਬਟਾਲਾ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । 

ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।