ਪਿੰਡ ਗੀਗਨੋਵਾਲ ਵਿਚ ਡਾ. ਰਵਜੋਤ ਸਿੰਘ ਵੱਲੋ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ
5 Dariya News
ਹੁਸ਼ਿਆਰਪੁਰ 14-Jun-2026
ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਗੀਗਨੋਵਾਲ ਦੇ ਵਸਨੀਕਾਂ ਵੱਲੋਂ ਕਾਫ਼ੀ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਟਿਊਬਵੈੱਲ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ।
ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਹਰ ਨਾਗਰਿਕ ਦਾ ਮੁੱਢਲਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈੱਲ ਦੇ ਸ਼ੁਰੂ ਹੋਣ ਨਾਲ ਪਿੰਡ ਦੇ ਲੋਕਾਂ ਨੂੰ ਹੁਣ ਸਾਫ਼ ਅਤੇ ਸ਼ੁੱਧ ਪਾਣੀ ਆਸਾਨੀ ਨਾਲ ਉਪਲਬਧ ਹੋਵੇਗਾ ਅਤੇ ਉਨ੍ਹਾਂ ਨੂੰ ਪਾਣੀ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸੜਕਾਂ, ਗਲੀਆਂ-ਨਾਲੀਆਂ, ਪਾਣੀ ਸਪਲਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦਾ ਮਕਸਦ ਸੂਬੇ ਦੇ ਹਰ ਪਿੰਡ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਸਮੁੱਚੇ ਵਿਕਾਸ ਲਈ ਹੋਰ ਵੀ ਕਈ ਪ੍ਰੋਜੈਕਟਾਂ ’ਤੇ ਕੰਮ ਜਾਰੀ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਨਵੇਂ ਵਿਕਾਸ ਕਾਰਜ ਲਗਾਤਾਰ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।