ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ
5 Dariya News
ਖਨੌਰੀ /ਮੂਨਕ 14-Jun-2026
ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਂਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਦਾ ਕੀਤੀ, ਨਾਲ ਹੀ ਉਨ੍ਹਾਂ ਵਾਲਮੀਕੀ ਧਰਮਸ਼ਾਲਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿੰਡ ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਬੁੱਤ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਤੇ ਜਜ਼ਬਾ ਪੈਦਾ ਕਰਨ ਵਿੱਚ ਸਹਾਈ ਹੋਵੇਗਾ।
ਉਹਨਾਂ ਕਿਹਾ ਕਿ ਸਮੁੱਚਾ ਗੋਇਲ ਪਰਿਵਾਰ ਹਲਕੇ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ। ਇਸ ਮੌਕੇ ਓ ਐਸ ਡੀ ਰਕੇਸ਼ ਕੁਮਾਰ ਗੁਪਤਾ ਤੋਂ ਇਲਾਵਾ ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ ਬੀਰਭਾਨ, ,ਸੁਰਿੰਦਰ ਕਾਂਸਲ ਕਰੋਦਾ, ਅਗਰਵਾਲ ਵੈਲਫੇਅਰ ਬੋਰਡ ਦੇ ਸੂਬਾ ਕਮੇਟੀ ਮੈਂਬਰ ਸੰਜੇ ਸਿੰਗਲਾ ਖਨੌਰੀ ,ਪ੍ਰਵੀਨ ਕਰੋਦਾ, ਸ਼ਮਸ਼ੇਰ ਸਿਘ ਸਰਪੰਚ ਪਿੰਡ ਕਰੋਦਾ, ਰਿਸ਼ੀਪਾਲ,ਸੁਲਿੰਦਰ,ਰਾਮ ਕੁਮਾਰ, ਪ੍ਰੇਮ ਸਿੰਘ, ਦਾਨਾ ਰਾਮ ਹਾਜ਼ਰ ਸਨ।