ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
5 Dariya News
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ 15-Jun-2026
ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ 'ਮੇਰੀ ਰਸੋਈ ' ਯੋਜਨਾ ਤਹਿਤ ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।