5 Dariya News

ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ

25 ਜੂਨ ਤੋਂ 24 ਜੁਲਾਈ ਤਕ ਬੀ ਐਲ ਓ ਜਾਣਗੇ ਘਰ ਘਰ

5 Dariya News

ਬਰਨਾਲਾ 16-Jun-2026

ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣਕਾਰ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਗਹਿਰੀ ਸੁਧਾਈ (SIR) ਪ੍ਰੋਗਰਾਮ ਤਹਿਤ ਹਲਕਾ 104- ਮਹਿਲ ਕਲਾਂ ਦੇ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਟ੍ਰੇਨਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਵਿਸ਼ੇਸ਼ ਗਹਿਰੀ ਸੁਧਾਈ ਦੀ ਅਹਿਮੀਅਤ ਦਾ ਜ਼ਿਕਰ ਕਰਦੇ ਹੋਏ ਬੀਐਲਓਜ਼ ਨੂੰ ਅਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ SIR 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ। ਇਸ ਲਈ ਹਰੇਕ ਬੀ.ਐਲ.ਓ ਮਿਤੀ 25.06.2026 ਤੋਂ 24.07.2026 ਤੱਕ ਆਪਣੇ ਆਪਣੇ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰਨ। 

ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਦਾ ਨਾਮ ਨਾ ਛੁੱਟਣ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ। ਗਣਨਾ ਫਾਰਮ ਭਰਨ ਲਈ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ। ਇਸ ਮੌਕੇ ਦੱਸਿਆ ਗਿਆ ਕਿ ਇਹ ਟ੍ਰੇਨਿੰਗ 18 ਜੂਨ ਤੱਕ ਪੰਜ ਬੈਚਾਂ ਵਿੱਚ ਕਰਵਾਈ ਜਾਵੇਗੀ ਤਾਂ ਜੋ ਸਾਰੇ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਇੰਦੂ ਸਿਮਕ, ਇਲੈਕਸ਼ਨ ਕਾਨੂੰਗੋ ਮਨਜੀਤ ਸਿੰਘ, ਮਹਿਲ ਕਲਾਂ ਇਲੈਕਸ਼ਨ ਸੈੱਲ ਇੰਚਾਰਜ ਮਨੀਸ਼ ਭਾਰਗਵ, ਏ.ਐਲ.ਐਮ.ਟੀ. ਪ੍ਰਵੀਨ ਕੁਮਾਰ, ਰੁਪਿੰਦਰ ਸਿੰਘ, ਕਮਲਦੀਪ, ਕੁਲਦੀਪ ਸਿੰਘ, ਸੁਰਜੀਤ ਸਿੰਘ, ਮੈਡਮ ਮਮਤਾ ਅਤੇ ਤਕਨੀਕੀ ਸਹਾਇਕ ਵਿਕਾਸ ਕੁਮਾਰ ਵੱਲੋਂ ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਅਹਿਮ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਗਈ।