5 Dariya News

ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ

5 Dariya News

ਬਟਾਲਾ 17-Jun-2026

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ  ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਬਿਕਰਮਜੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਰਪਾਲ ਸਿੰਘ ਉਦੋਵਾਲੀ , ਚੇਅਰਮੈਨ ਟਰੇਡਰਜ਼ ਕਮਿਸ਼ਨ ਹਲਕਾ ਬਟਾਲਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਵਪਾਰੀਆਂ ਤੇ ਦੁਕਾਨਦਾਰਾਂ ਦੀਆ ਮੁਸ਼ਕਿਲਾਂ ਹੱਲ ਕਰਨ ਲਈ ਟਰੇਡਰਜ਼ ਕਮਿਸ਼ਨ ਵਚਨਬੱਧ ਹੈ ਅਤੇ ਦੁਕਾਨਦਾਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਪਹਿਲ ਦੇ ਆਧਾਰ 'ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇੇ ਚਾਰ ਸਾਲਾਂ ਅੰਦਰ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ ਹੈ।

ਇਸ ਮੌਕੇ ਕੌਂਸਲਰ ਰਾਜਦੀਪ ਸਿੰਘ, ਸੀਨੀਅਰ ਆਗੂ ਨਰਿੰਦਰ ਸਿੰਘ, ਤੇਜਿੰਦਰਪਾਲ ਸਿੰਘ, ਹਰਜਿੰਦਰ ਸਿੰਘ ਅਤੇ ਦਮਨਜੀਤ ਸਿੰਘ (ਸਾਰੇ ਮੈਂਬਰ ਕਮਿਸ਼ਨ) ਮੌਜੂਦ ਸਨ।