5 Dariya News

ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ

5 Dariya News

ਕੋਟਕਪੂਰਾ 18-Jun-2026

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸਿਰਸਿੜੀ ਅਤੇ ਪਿੰਡ ਨੱਥੇਵਾਲਾ  ਬਲਾਕ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ।

ਸਪੀਕਰ ਸ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ।

ਸਪੀਕਰ ਸ. ਸੰਧਵਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਆਪ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਪਿੰਡ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਨਹਿਰੀ ਪਾਣੀ ਜੋ ਪਿੰਡਾਂ ਵਿਚ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾ ਦੇ ਲੋਕਾਂ ਅਤੇ ਪੰਚਾਇਤ ਵੱਲੋਂ ਬਹੁਤ ਖੁਸ਼ੀ ਪ੍ਰਗਟਾਈ ਗਈ ਹੈ ਅਤੇ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ।  

ਉਨ੍ਹਾਂ ਕਿਹਾ ਕਿ ਬਾਕੀ ਦੇ ਰਹਿੰਦੇ ਕੰਮ ਜਿਵੇਂ ਐਸ ਸੀ ਧਰਮਸ਼ਾਲਾ, ਪੰਚਾਇਤ ਘਰ ਅਤੇ ਹੋਰ ਵੀ ਲੋਕਾਂ ਵੱਲੋਂ ਜੋ ਵੀ ਮੰਗਾਂ ਧਿਆਨ ਵਿਚ ਲਿਆਂਦੀਆਂ ਹਨ, ਉਨ੍ਹਾਂ ਨੂੰ ਵੀ ਬਹੁਤ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪਿੰਡ ਸਿਰਸਿੜੀ ਵਿਖੇ ਲੋਕਾਂ ਨੂੰ ਰਾਸ਼ਣ ਕਿੱਟਾਂ ਵੀ ਵੰਡੀਆਂ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ। ਪੰਜਾਬ ਸਰਕਾਰ ਵੱਲੋਂ ਪਿੰਡ ਵਿਚ ਕੀਤੇ ਵਿਕਾਸ ਕੰਮਾਂ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਗਿਆਨ ਕੌਰ ਸਰਪੰਚ ਪਿੰਡ ਸਿਰਸਿੜੀ, ਸ. ਸੁਖਜੀਤ ਸਿੰਘ ਢਿੱਲਵਾ, ਹਰਦੀਪ ਸਿੰਘ, ਜਗਦੀਪ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ, ਗੁਰਾਦਿੱਤਾ ਸਿੰਘ, ਜਗਦੀਪ ਸਿੰਘ ਭੰਗੂ, ਗੁਰਸੇਵਕ ਸਿੰਘ, ਜਗਤਾਰ ਸਿੰਗ ਤਾਰਾ, ਲਖਵੀਰ ਸਿੰਘ, ਊਧਮ ਸਿੰਘ, ਚਮਕੌਰ ਸਿੰਘ, ਰੂਪ ਸਿੰਘ ਭੰਗੂ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਬਰਾੜ, ਸੁਖਦੀਪ ਸਿੰਘ ਹਲਕਾ ਕੁਆਰਡੀਨੇਟਰ, ਸੋਮਾ ਬਰਾੜ, ਡਿਪਟੀ ਸਿੰਘ ਸਰਪੰਚ, ਜਗਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ, ਕਰਨਵੀਰ ਨੰਬਰਦਾਰ, ਹਰਵਿੰਦਰ ਸਿੰਘ ਗਿੱਲ, ਬੇਅੰਤ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਵਾਸੀ ਹਾਜਰ ਸਨ।