ਨਰਿੰਦਰਪਾਲ ਸਿੰਘ ਸਵਨਾ ਵੱਲੋਂ ਓਪਨ ਜਿਮ ਦੇ ਕੰਮ ਦੀ ਕਰਵਾਈ ਸ਼ੁਰੂਆਤ
5 Dariya News
ਫਾਜ਼ਿਲਕਾ 21-Jun-2026
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਦੇ ਉਦੇਸ਼ ਸਦਕਾ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਕਾਸ ਪ੍ਰੋਜੈਕਟਾਂ ਦੀ ਲੜੀ ਤਹਿਤ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਨਵਾਂ ਰਾਣਾ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੀ ਡਿਮਾਂਡ ਤੇ 3 ਲੱਖ ਦੀ ਗਰਾਂਟ ਦੇਕੇ ਪਿੰਡ ਵਿਚ ਓਪਨ ਜਿਮ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।
ਉਨ੍ਹਾਂ ਕਿਹਾ ਕਿ ਓਪਨ ਜਿੰਮ ਨਾਲ ਹਰੇਕ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਕਸਰਤ ਕਰ ਸਕੇਗਾ ਤੇ ਤੰਦਰੁਸਤ ਬਣੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾੜੀਆਂ ਕੁਰੀਤਿਆਂ ਤੋਂ ਦੂਰ ਰੱਖਣ ਦੇ ਮੰਤਵ ਤਹਿਤ ਓਪਨ ਜਿੰਮ ਦੀ ਉਸਾਰੀ ਕਰਨਾ ਸ਼ਲਾਘਾਯੋਗ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜਿੰਮ ਦੀ ਵਰਤੋਂ ਕਰਦਿਆਂ ਨੌਜਵਾਨ ਜਿਥੇ ਸ਼ਰੀਰਿਕ ਪੱਖੋਂ ਤੰਦਰੁਸਤ ਹੋਵੇਗਾ ਉਥੇ ਨਾਕਾਰਾਤਮਕ ਗਤੀਵਿਧੀਆਂ ਤੋਂ ਦੂਰ ਰਹੇਗਾ
ਇਸ ਮੌਕੇ ਬਲਾਕ ਪ੍ਰਧਾਨ ਕਰਨ ਕੰਬੋਜ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸੁਰਿੰਦਰ ਕੰਬੋਜ, ਪਿੰਡ ਨਵਾਂ ਰਾਣਾ ਦੇ ਸਰਪੰਚ ਗੁਰਜੀਤ ਸਿੰਘ, ਪਿੰਡ ਰਾਣਾ ਦੇ ਸਾਬਕਾ ਸਰਪੰਚ ਰਾਜੇਸ਼ ਬੱਬਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।