5 Dariya News

ਪਿੰਡ ਸੰਧਵਾਂ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਕੀਤਾ ਸਨਮਾਨ

5 Dariya News

ਕੋਟਕਪੂਰਾ 21-Jun-2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਦੇ 5 ਪਰਿਵਾਰਾਂ ਨੇ ਸਪੀਕਰ ਸੰਧਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਸਪੀਕਰ ਸ. ਕੁਤਾਰ ਸਿੰਘ ਸੰਧਵਾਂ ਨੇ ਮੁਖਤਿਆਰ ਸਿੰਘ ਸਰਪੰਚ ਦੀ ਮੌਜੂਦਗੀ ਵਿੱਚ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਪਾਰਟੀ ਨਾਲ ਲਗਾਤਾਰ ਲੋਕਾਂ ਦਾ ਜੁੜਨਾ ਸਰਕਾਰ ਦੀਆਂ ਨੀਤੀਆਂ ਅਤੇ ਕੰਮਕਾਜ 'ਤੇ ਲੋਕਾਂ ਦੇ ਵੱਧ ਰਹੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੇ ਯਤਨ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ ਬਲਵੰਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।