5 Dariya News

ਨਰਿੰਦਰਪਾਲ ਸਿੰਘ ਸਵਨਾ ਨੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਿਆ ਨਾਲਾ ਲੋਕਾਂ ਨੂੰ ਸਮਰਪਿਤ

5 Dariya News

ਫਾਜ਼ਿਲਕਾ 22-Jun-2026

ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਹਸਤਾ ਕਲਾਂ ਵਿੱਚ 7.50 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਾਲੇ ਦਾ ਕੰਮ ਪੂਰਾ ਹੋਣ 'ਤੇ ਇਸਨੂੰ ਅੱਜ ਲੋਕ ਅਰਪਿਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 

ਨਵੇਂ ਨਾਲੇ ਦੇ ਬਣਨ ਨਾਲ ਹੁਣ ਪਿੰਡ ਦੀਆਂ ਗਲੀਆਂ-ਮੁਹੱਲਿਆਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਖਤਮ ਹੋਵੇਗੀ ਅਤੇ ਸਾਫ਼-ਸਫਾਈ ਦਾ ਪੱਧਰ ਵੀ ਉੱਚਾ ਚੁੱਕੇਗਾ। ਇਸ ਨਾਲ ਬਰਸਾਤ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਘੱਟ ਹੋਵੇਗਾ।ਪਿੰਡ ਦੇ ਲੋਕਾਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪਿੰਡ ਦੀ ਸਿਹਤ ਅਤੇ ਸਾਫ਼-ਸਫਾਈ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ।