5 Dariya News

ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਸਾਬੂਆਣਾ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ

5 Dariya News

ਫਾਜ਼ਿਲਕਾ 22-Jun-2026

ਪਿੰਡ ਸਾਬੂਆਣਾ ਦੇ ਵਾਸੀਆਂ ਨੂੰ ਸਾਲਾਂ ਤੋਂ ਦਰਪੇਸ਼ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਹੁਣ ਰਾਹਤ ਮਿਲਣ ਜਾ ਰਹੀ ਹੈ। ਪਿੰਡ ਵਿੱਚ 5 ਲੱਖ ਰੁਪਏ ਦੀ ਸਰਕਾਰੀ ਗਰਾਂਟ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪਲਾਈਨ ਵਿਛਾਉਣ ਦਾ ਕੰਮ ਅੱਜ ਅਧਿਕਾਰਤ ਤੌਰ 'ਤੇ ਸ਼ੁਰੂ ਕਰਵਾਇਆ ਗਿਆ। 

ਇਸ ਗੱਲ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ। ਵਿਧਾਇਕ ਨੇ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਗਲੀਆਂ-ਮੁਹੱਲਿਆਂ ਵਿੱਚ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਆਉਣ-ਜਾਣ ਅਤੇ ਸਿਹਤ ਸਬੰਧੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਨਵੀਂ ਪ੍ਰਣਾਲੀ ਨਾਲ ਗੰਦਾ ਪਾਣੀ ਸਹੀ ਢੰਗ ਨਾਲ ਨਿਕਲੇਗਾ, ਜਿਸ ਨਾਲ ਸਾਫ਼-ਸਫਾਈ ਦਾ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਘਟੇਗਾ। ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨੇ ਇਸ ਵਿਕਾਸ ਕਾਰਜ ਲਈ ਪੰਜਾਬ ਸਰਕਾਰ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਹ ਕੰਮ ਪਿੰਡ ਦੇ ਵਿਕਾਸ ਲਈ ਇੱਕ ਅਹਿਮ ਕਦਮ ਹੈ