5 Dariya News

ਰਾਹੁਲ ਚਾਬਾ ਵੱਲੋਂ ਜਨਗਣਨਾ-2026 ਦਾ ਡੋਰ-ਟੂ-ਡੋਰ ਪੜਾਅ ਮੁਕੰਮਲ ਕਰਨ ਵਾਲੇ 44 ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

5 Dariya News

ਫ਼ਰੀਦਕੋਟ 24-Jun-2026

ਜਨਗਣਨਾ-2026 ਦਾ ਡੋਰ-ਟੂ-ਡੋਰ ਪੜਾਅ ਮੁਕੰਮਲ ਕਰਨ ਵਾਲੇ ਗਿਣਤੀਕਾਰ/ਸੁਪਰਵਾਈਜ਼ਰ/ਟੈਕਨੀਕਲ ਸਟਾਫ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦਾ ਕੰਮ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਨਾਲ ਸਿੱਧੇ ਤੌਰ 'ਤੇ ਜੁੜਿਆ ਹੋਇਆ ਹੈ, ਇਸ ਲਈ ਇਸ ਨੂੰ ਸਮੇਂ ਸਿਰ ਪੂਰਾ ਕਰਨਾ ਬਹੁਤ ਜ਼ਰੂਰੀ ਹੈ। 

ਜਨਗਣਨਾ ਰਾਸ਼ਟਰ ਨਿਰਮਾਣ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ ਅਤੇ ਸਾਰੇ ਕਰਮਚਾਰੀਆਂ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਅੰਦਰ ਰਾਸ਼ਟਰੀ ਕਾਰਜ ਨੂੰ ਸਮੇਂ ਸਿਰ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜਨਗਣਨਾ ਦੇ ਕੰਮ ਨੂੰ ਮੁਕੰਮਲ ਕਰਨ ਲਈ 1003 ਗਿਣਤੀਕਾਰ ਅਤੇ 162 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। 

ਜਿਨ੍ਹਾਂ ਵਿੱਚੋਂ 44 ਅਧਿਕਾਰੀਆਂ/ਕਰਮਚਾਰੀਆਂ ਨੇ ਆਪਣਾ ਕੰਮ ਸਮੇਂ ਤੋਂ ਪਹਿਲਾਂ ਮੁਕੰਮਲ ਕੀਤਾ ਹੈ। ਉਨ੍ਹਾਂ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਹਰ ਜ਼ਿੰਮੇਵਾਰੀ, ਡਿਊਟੀ ਹਮੇਸ਼ਾ ਖੁਸ਼ੀ-ਖੁਸ਼ੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਤੀਜੇ ਪੜਾਅ ਦਾ ਕੰਮ ਵੀ ਹੋਰ ਸੁਹਿਰਦਤਾ ਨਾਲ ਕਰਨ ਦਾ ਸੰਦੇਸ਼ ਦਿੱਤਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਨ੍ਹਾਂ ਕਰਮਚਾਰੀਆਂ ਦੀ ਜਨਗਣਨਾ  ਦੇ ਸਰਵੇ ਲਈ ਡਿਊਟੀ ਲਗਾਈ ਗਈ ਸੀ, ਇਹਨਾਂ ਸਾਰੇ ਕਰਮਚਾਰੀਆਂ ਨੇ ਸਮੇਂ ਤੋਂ ਪਹਿਲਾਂ ਹੀ ਸੰਚਾਰੂ ਤਰੀਕੇ ਨਾਲ ਕੰਮ ਨੂੰ ਪੂਰਾ ਕਰਕੇ ਆਪਣਾ ਅਹਿਮ ਫਰਜ਼ ਅਦਾ ਕੀਤਾ ਹੈ। ਇਸ ਮੌਕੇ ਗਿਣਤੀਕਾਰਾਂ/ਸੁਪਰਵਾਈਜ਼ਰਾਂ ਸਟਾਫ ਵੱਲੋਂ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਡਿਪਟੀ ਈ.ਐਸ.ਏ.ਸ.ਗੁਰਿੰਦਰ ਸਿੰਘ, ਸ. ਅਮਰੀਕ ਸਿੰਘ, ਡੀ.ਪੀ.ਆਰ.ਓ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਜਸਬੀਰ ਸਿੰਘ ਜੱਸੀ,ਮਨਪ੍ਰੀਤ ਕੌਰ ਯੰਗ ਪ੍ਰੋਫੈਸ਼ਨਲ, ਗੁਰਦੀਪ ਸਿੰਘ ਟੈਕਨੀਕਲ ਸਹਾਇਕ  ਹਾਜ਼ਰ ਸਨ।