5 Dariya News

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

5 Dariya News

ਅੰਮ੍ਰਿਤਸਰ 24-Jun-2026

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪੀ.ਐੱਸ.ਪੀ.ਸੀ.ਐੱਲ. ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਲੋਕ ਨਿਰਮਾਣ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਹੂਲਤ ਲਈ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਸਾਰੇ ਕੰਮ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਖੁਦ ਮੌਕੇ 'ਤੇ ਜਾ ਕੇ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਪ੍ਰੋਜੈਕਟ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਜਾਂ ਰੁਕਾਵਟ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਪ੍ਰੋਜੈਕਟਾਂ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।