5 Dariya News

25 ਜੂਨ 1975 ਦਾ ਐਮਰਜੈਂਸੀ ਕਾਲਾ ਦਿਨ, ਲੋਕਤੰਤਰ ’ਤੇ ਕੀਤਾ ਗਿਆ ਸੀ ਸਭ ਤੋਂ ਵੱਡਾ ਹਮਲਾ : ਸੁਖਵਿੰਦਰ ਸਿੰਘ ਗੋਲਡੀ

5 Dariya News

ਖਰੜ 25-Jun-2026

ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 25 ਜੂਨ 1975 ਦਾ ਦਿਨ ਇੱਕ ਕਾਲੇ ਅਧਿਆਇ ਵਜੋਂ ਦਰਜ ਹੈ, ਜਦੋਂ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਦੀ ਕਾਂਗਰਸ ਸਰਕਾਰ ਵੱਲੋਂ ਦੇਸ਼ ਵਿੱਚ ਐਮਰਜੈਂਸੀ ਲਾਗੂ ਕਰਕੇ ਸੰਵਿਧਾਨਕ ਅਧਿਕਾਰਾਂ ਨੂੰ ਕੁਚਲਿਆ ਗਿਆ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਹਜ਼ਾਰਾਂ ਰਾਜਨੀਤਿਕ ਆਗੂਆਂ, ਸਮਾਜਿਕ ਅਤੇ ਪੱਤਰਕਾਰਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਸੀ। ਪ੍ਰੈਸ ਦੀ ਆਜ਼ਾਦੀ ’ਤੇ ਪਾਬੰਦੀਆਂ ਲਗਾਈਆਂ ਗਈਆਂ ਅਤੇ ਲੋਕਤੰਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ।

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਇਸ ਦੀ ਵਿਚਾਰਧਾਰਾ ਨਾਲ ਜੁੜੇ ਅਨੇਕਾਂ ਲੋਕ ਨੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕੀਤਾ ਅਤੇ ਜੇਲ੍ਹਾਂ ਦੀਆਂ ਯਾਤਨਾਵਾਂ ਸਹਾਰੀਆਂ। ਅੱਜ ਦਾ ਦਿਨ ਉਹਨਾਂ ਸਾਰੇ ਲੋਕਤੰਤਰ ਸੈਨਾਨੀਆਂ ਨੂੰ ਯਾਦ ਕਰਨ ਅਤੇ ਸ਼ਰਧਾਂਜਲੀ ਦੇਣ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਵਿੱਚ ਲੋਕਤੰਤਰ ਦੀ ਜੋਤ ਨੂੰ ਬੁਝਣ ਨਹੀਂ ਦਿੱਤਾ।

ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਐਮਰਜੈਂਸੀ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਸੋਚ ਨੂੰ ਕਦੇ ਵੀ ਕਾਮਯਾਬ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਸੰਵਿਧਾਨ, ਲੋਕਤੰਤਰ ਅਤੇ ਦੇਸ਼ ਦੀ ਏਕਤਾ-ਅਖੰਡਤਾ ਦੀ ਰੱਖਿਆ ਲਈ ਵਚਨਬੱਧ ਰਹੇਗੀ।