5 Dariya News

ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਨਾਲ ਸਬੰਧਤ ਬੀ.ਐਲ.ਏਜ਼. ਕੋਟਕਪੂਰਾ ਨਾਲ ਐੱਸ.ਆਈ.ਆਰ. ਸਬੰਧੀ ਕੀਤੀ ਮੀਟਿੰਗ

5 Dariya News

ਕੋਟਕਪੂਰਾ 30-Jun-2026

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਤ ਕੋਟਕਪੂਰਾ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਬੀ.ਐਲ.ਏਜ਼. ਨੂੰ ਐੱਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਕਰਕੇ ਉਸ ਦੀ ਰਜਿਸਟ੍ਰੇਸ਼ਨ ਅਤੇ ਲੋੜੀਂਦੀਆਂ ਕਾਰਵਾਈਆਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਐੱਸ.ਆਈ.ਆਰ. ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਹਲਕਾ ਦੇ ਬੀ.ਐਲ.ਏ ਹਾਜ਼ਰ ਸਨ।