5 Dariya News

ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

5 Dariya News

ਕੋਟਕਪੂਰਾ 01-Jul-2026

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਵਾਰਡ ਨੰਬਰ 6 ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ 2022 ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਆਮ ਲੋਕਾਂ ਲਈ ਸਿਹਤ ਸੇਵਾਵਾਂ ਦਾ ਵਿਸਥਾਰ, ਵੱਡੇ ਪੱਧਰ 'ਤੇ ਰੁਜ਼ਗਾਰ ਦੇ ਮੌਕੇ, ਸੜਕਾਂ, ਪੁਲਾਂ, ਕੱਸੀਆਂ ਅਤੇ ਸੂਇਆਂ ਦੇ ਵਿਕਾਸ ਵਰਗੇ ਅਨੇਕ ਲੋਕ-ਪੱਖੀ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ ਅਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ।

ਇਸ ਮੌਕੇ ਪ੍ਰਿੰਸ ਬਹਿਲ ਜਿਲ੍ਹਾ ਸੈਕਟਰੀ ਯੂਥਵਿੰਗ,ਦਲਜੀਤ ਸਿੰਘ ਐਮ.ਸੀ.,ਹਰਮੇਲ ਸਿੰਘ,ਰਾਜਵਿੰਦਰ ਸਿੰਘ,ਗੁਰਪ੍ਰੀਤ ਸਿੰਘ,ਨਿਸ਼ਾਨ ਸਿੰਘ,ਬਿੱਟੁ ਅਟਵਾਲ, ਅਰੁਣ ਚਾਵਲਾ,ਮੇਹਰ ਸਿੰਘ ਬਲਾਕ ਪ੍ਰਧਾਨ,ਅਨਮੋਲ ਅਨੰਦ,ਸੋਨੂੰ ਬਹਿਲ,ਗੁਰਵਿੰਦਰ ਸਿੰਘ,ਗੁਰਪ੍ਰੀਤ ਸਿੰਘ,ਸੁਖਪ੍ਰੀਤ ਸਿੰਘ,ਸੁਧਾਂਸ਼ੁ ਗੁਪਤਾ,ਗੁਰਸੇਵਕ ਸਿੰਘ,ਰੋਹਨ, ਸ਼ੈਲੀ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।