ਅਨੁਰਾਗ ਰਸਤੋਗੀ ਨੇ ਪ੍ਰੋ. ਅਸੀਮ ਕੁਮਾਰ ਘੋਸ਼ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ
5 Dariya News
ਚੰਡੀਗੜ੍ਹ 01-Jul-2026
ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਹਰਿਆਣਾ ਲੋਕ ਭਵਨ ਵਿੱਚ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਰਾਜਪਾਲ ਨੇ ਮੁੱਖ ਸਕੱਤਰ ਤੋਂ ਸੂਬੇ ਨਾਲ ਸਬੰਧਤ ਵੱਖ-ਵੱਖ ਸਮਕਾਲੀ ਵਿਸ਼ਿਆਂ 'ਤੇ ਵਿਸਤਾਰ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਨੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਮੁੱਖ ਲੋਕ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਇਨ੍ਹਾਂ ਦੇ ਪ੍ਰਭਾਵੀ ਅਤੇ ਸਮੇਂ ਸਿਰ ਅਮਲ 'ਤੇ ਵਿਸ਼ੇਸ਼ ਜ਼ੋਰ ਦਿੱਤਾ, ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਕਾਰਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਚੰਗੇ ਸ਼ਾਸਨ ਅਤੇ ਵਿਕਾਸ ਦੀ ਰਫ਼ਤਾਰ ਨੂੰ ਬਣਾਈ ਰੱਖਣ ਲਈ ਜਨਹਿਤਕਾਰੀ ਸਕੀਮਾਂ ਦਾ ਪਾਰਦਰਸ਼ੀ, ਪ੍ਰਭਾਵੀ ਅਤੇ ਸਮੇਂ ਸਿਰ ਅਮਲ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੈ।
ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਮਾਨਯੋਗ ਰਾਜਪਾਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੂਬੇ ਦੇ ਵੱਖ-ਵੱਖ ਤਰਜੀਹੀ ਖੇਤਰਾਂ ਵਿੱਚ ਹੋ ਰਹੀ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਵਿਕਾਸ ਕਾਰਜਾਂ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਭਲਾਈ ਲਈ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਰਾਜ ਦੇ ਸਮੁੱਚੇ ਵਿਕਾਸ, ਚੰਗੇ ਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕ ਭਲਾਈ ਸਕੀਮਾਂ ਦੇ ਪ੍ਰਭਾਵੀ ਅਮਲ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ।