5 Dariya News

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਵਿੱਚ ਲਾਈਵ ਪ੍ਰਸਾਰਣ

ਹਲਕੇ ਵਿੱਚ 30,036 ਮਹਿਲਾਵਾਂ ਦੀ ਯੋਜਨਾ ਤਹਿਤ ਹੋਈ ਰਜਿਸਟ੍ਰੇਸ਼ਨ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

5 Dariya News

ਡੇਰਾਬੱਸੀ 01-Jul-2026

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮੌਕੇ ਡੇਰਾਬੱਸੀ ਦੇ ਕਮਿਊਨਟੀ ਸੈਂਟਰ ਵਿਖੇ ਕਰਵਾਏ ਗਏ ਸਿੱਧੇ ਲਾਈਵ ਪ੍ਰਸਾਰਣ ਦੌਰਾਨ ਵੱਡੀ ਗਿਣਤੀ ਵਿੱਚ ਮਾਵਾਂ, ਧੀਆਂ ਅਤੇ ਇਲਾਕਾ  ਵਾਸੀਆਂ ਨੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨਾਲ ਸ਼ਮੂਲੀਅਤ ਕਰਦਿਆਂ ਇਸ ਲੋਕ-ਭਲਾਈ ਉਪਰਾਲੇ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਪੰਜਾਬ ਸਰਕਾਰ ਦੀ ਇਸ ਮਹੱਤਵਪੂਰਨ ਸਮਾਜਿਕ ਸੁਰੱਖਿਆ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।

ਇਸ ਮੌਕੇ ਵਿਧਾਇਕ ਰੰਧਾਵਾ ਵੱਲੋਂ ਸਮੂਹ ਹਾਜ਼ਰ ਸੰਗਤ ਦਾ ਦਿਲੋਂ ਧੰਨਵਾਦ ਕਰਦਿਆਂ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਬੀਤੀ ਸ਼ਾਮ ਤੱਕ 30,036 ਮਹਿਲਾਵਾਂ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਫਲਤਾਪੂਰਵਕ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਲੋਕਾਂ ਦੇ ਭਰੋਸੇ ਅਤੇ ਯੋਜਨਾ ਪ੍ਰਤੀ ਉਤਸ਼ਾਹ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਸਾਡੀਆਂ ਮਾਤਾਵਾਂ ਤੇ ਭੈਣਾਂ ਨੂੰ ਵਿੱਤੀ ਤੌਰ ਤੇ ਮਜ਼ਬੂਤ ਵੀ ਕਰੇਗੀ।