''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ'' ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲ ਇਤਿਹਾਸਕ ਕਦਮ - ਡਾ.ਵਿਜੈ ਸਿੰਗਲਾ
ਮੁੱਖ ਮੰਤਰੀ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ, ਮਹਿਲਾਵਾਂ ਵੱਲੋਂ ਸਰਾਹਨਾ
5 Dariya News
ਮਾਨਸਾ 01-Jul-2026
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ''ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ'' ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅੱਜ ਮਾਨਸਾ ਦੇ ਸ਼ਾਂਤੀ ਭਵਨ ਵਿਖੇ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਹਲਕੇ ਦੀਆਂ ਸਖੀਆਂ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਗੁਰਪ੍ਰੀਤ ਸਿੰਘ ਭੁੱਚਰ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਆਰਥਿਕ ਸਸ਼ਕਤੀਕਰਨ ਅਤੇ ਪਰਿਵਾਰਕ ਮਜ਼ਬੂਤੀ ਵੱਲੋ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਦੇ ਮਾਣ ਸਤਿਕਾਰ ਵਿਚ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 3000 ਅਤੇ 4500 ਰੁਪਏ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ। ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ ਅਤੇ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ
ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।