5 Dariya News

ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ

5 Dariya News

ਫਾਜ਼ਿਲਕਾ 02-Jul-2026

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬਨਵਾਲਾ ਹਨਵੰਤਾ ਤੋਂ 2 ਬੱਸਾਂ ਅਤੇ ਪਿੰਡ ਰਾਮਪੁਰਾ  ਤੋਂ 1 ਬੱਸ  ਤੀਰਥ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਕੀਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ  ਹਲਕਾ ਫਾਜ਼ਿਲਕਾ ਵਿਚ ਹੁਣ ਤੱਕ 80 ਬੱਸਾਂ ਤੀਰਥ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਕੀਤੀਆਂ ਜਾ ਚੁਕੀਆਂ ਹਨ।ਇਸ ਮੌਕੇ ਉਨ੍ਹਾਂ ਨਾਲ ਮੈਡਮ ਖੁਸ਼ਬੂ ਸਾਵਣ ਸੁੱਖਾ ਸਵਨਾ ਵੀ ਮੌਜੂਦ ਸਨ।

ਉਨ੍ਹਾਂ ਦੱਸਿਅਸ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ , ਦੁਰਗਿਆਨਾ ਮੰਦਿਰ, ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ।

ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ। ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਉਪਰਾਲੇ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਿਦ ਮੈਂਬਰ ਅੰਮਿਤ ਰਿਣਵਾ, ਸਰਪੰਚ ਗਗਨ ਸਿੰਘ, ਬਲਾਕ ਪ੍ਰਧਾਨ ਧਰਮਵੀਰ, ਗਗਨਦੀਪ ਆਦਿ ਹਾਜ਼ਰ ਸਨ।