5 Dariya News

ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

5 Dariya News

ਫਾਜ਼ਿਲਕਾ 02-Jul-2026

ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਮੁਹੰਮਦ ਅਮੀਰਾ ਅਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਇਨ੍ਹਾਂ ਰਾਸ਼ਨ ਕਿੱਟਾਂ ਵਿੱਚ ਜ਼ਰੂਰਤਮੰਦ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ ਜਿਵੇਂ ਕਿ ਦਾਲ, ਚੀਨੀ,  ਨਮਕ,  ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ  ਧੰਨਵਾਦ ਕੀਤਾ। 

ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।