ਐਡਵੋਕੇਟ ਬਰਿੰਦਰ ਗੋਇਲ ਅਤੇ ਐਡਵੋਕੇਟ ਗੌਰਵ ਗੋਇਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਕੀਤਾ ਰਵਾਨਾ
ਜਨਤਾ ਨੂੰ ਧਰਮ ਅਤੇ ਸੱਭਿਆਚਾਰ ਨਾਲ ਜੋੜ ਕੇ ਰੱਖਣਾ ਯਾਤਰਾ ਦਾ ਮੁੱਖ ਉਦੇਸ਼ : ਮੰਤਰੀ ਗੋਇਲ
5 Dariya News
ਲਹਿਰਾਗਾਗਾ 04-Jul-2026
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜ ਕੇ ਰੱਖਣ ਲਈ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਵੱਲੋਂ ਹਲਕੇ ਦੇ ਪਿੰਡ ਆਲਮਪੁਰ, ਅਲੀਸ਼ੇਰ ਅਤੇ ਗੁਰਨੇ ਕਲਾਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲੋਕਾਂ ਨਾਲ ਭਰੀਆਂ ਬੱਸਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਵੱਲੋਂ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਲਹਿਰਾਗਾਗਾ ਅੰਦਰ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਕੇ ਲੋਕਾਂ ਨੂੰ ਧਰਮ ਅਤੇ ਸੱਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਵੱਖ-ਵੱਖ ਸਮਾਜਿਕ ਬੁਰਾਈਆਂ ਤੋਂ ਦੂਰ ਹੋ ਰਹੇ ਹਨ।
ਬਜ਼ੁਰਗਾਂ ਨੇ ਵਿਸ਼ੇਸ਼ ਤੌਰ ਤੇ ਮੰਤਰੀ ਗੋਇਲ ਦਾ ਧੰਨਵਾਦ ਕੀਤਾ। ਇਸ ਮੌਕੇ ਤੀਰਥ ਯਾਤਰਾ ਤੇ ਜਾਣ ਵਾਲੇ ਬਜ਼ੁਰਗਾਂ ਅਤੇ ਹੋਰਨਾਂ ਨਾਲ ਬਾਹਰ ਅਤੇ ਬੱਸਾਂ ਦੇ ਅੰਦਰ ਗੱਲਬਾਤ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇੱਕ ਮੁਫ਼ਤ ਧਾਰਮਿਕ ਯਾਤਰਾ ਸਕੀਮ ਹੈ।
ਜਿਸ ਦਾ ਉਦੇਸ਼ ਪੰਜਾਬ ਦੇ ਨਾਗਰਿਕਾਂ,ਖ਼ਾਸ ਕਰਕੇ ਸੀਨੀਅਰ ਨਾਗਰਿਕਾ ਨੂੰ ਬਿਨਾਂ ਆਰਥਿਕ ਬੋਝ ਦੇ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਹ ਯੋਜਨਾ 2023 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਦਾ ਵਿਸਥਾਰ ਕੀਤਾ ਗਿਆ।
ਯੋਜਨਾ ਦੇ ਮੁੱਖ ਉਦੇਸ਼ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੰਜਾਬ ਵਾਸੀਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਣਾ। ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਮੌਕਾ ਦਿੱਤਾ ਜਾਂਦਾ ਹੈ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਂਦਾ। ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਉਕਤ ਤੀਰਥ ਯਾਤਰਾ ਦਾ ਮੁੱਖ ਉਦੇਸ਼ ਰਾਜ ਦੀ ਸਾਂਝੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਨੂੰ ਆਪਣੇ ਧਰਮ ਤੇ ਸੱਭਿਆਚਾਰ ਨਾਲ ਜੋੜਨਾ ਹੈ। ਯਾਤਰਾ ਦਾ ਪੂਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁਕਾਇਆ ਜਾਂਦਾ ਹੈ।
ਉਕਤ ਯਾਤਰਾ ਦੇ ਦੌਰਾਨ ਏ.ਸੀ. ਬੱਸਾਂ ,ਰਹਿਣ, ਖਾਣ-ਪੀਣ ਅਤੇ ਬੁਨਿਆਦੀ ਡਾਕਟਰੀ ਸਹੂਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਜਿੱਥੇ ਪੰਜਾਬ ਦੀ "ਆਪ" ਸਰਕਾਰ ਲੋਕਾਂ ਨੂੰ ਧਰਮ ਤੇ ਸੱਭਿਆਚਾਰ ਨਾਲ ਜੋੜ ਰਹੀ ਹੈ ਉੱਥੇ ਹੀ ਵਿਰੋਧੀ ਪਾਰਟੀਆਂ ਵਾਲੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਹਾਸਲ ਕਰਨਾ ਚਾਹੁੰਦੇ ਹਨ।
ਪਰ ਸ਼ੀਸ਼ਾ ਪੰਜਾਬ ਦੇ ਲੋਕਾਂ ਦੇ ਸਾਹਮਣੇ ਹੈ ਕਿ ਵਿਰੋਧੀਆਂ ਪਾਰਟੀਆਂ ਵਾਲੇ ਜਦੋਂ ਆਪਣੀ ਪਾਰਟੀ ਨੂੰ ਇੱਕ ਜੁੱਟ ਨਹੀਂ ਰੱਖ ਸਕਦੇ ਤਾਂ ਉਹ ਪੰਜਾਬ ਦਾ ਕੀ ਭਲਾ ਕਰਨਗੇ। ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦਾ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਨਾਮੋ ਨਿਸ਼ਾਨ ਖਤਮ ਹੋ ਜਾਏਗਾ।
ਇਸ ਮੌਕੇ ਬੂਟਾਂ ਸਿੰਘ ਸਰਪੰਚ ਆਲਮਪੁਰ, ਮਨਜੀਤ ਸਿੰਘ, ਜੱਗੀ ਸਿੰਘ, ਕਾਕਾ ਸਿੰਘ ਅਲੀਸੂਰ, ਜਵੀਨ ਕੁਮਾਰ,ਬੱਬੂ ਸਰਪੰਚ ਗੁਰਨੇ ਕਲਾਂ,ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਰਤਨ ਸ਼ਰਮਾ, ਯੂਥ ਆਗੂ ਅਜੇ ਕੁਮਾਰ ਠੋਲੀ, ਮੇਘ ਰਾਜ, ਪ੍ਰਵੀਨ ਕੁਮਾਰ ਟਿੰਕਾ ਓ ਐਸ ਡੀ ਰਾਕੇਸ ਕੁਮਾਰ ਗੁਪਤਾਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।