5 Dariya News

ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕਿਹਾ, ਲੋਕਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ

5 Dariya News

ਧੂਰੀ 06-Jul-2026

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਘਨੌਰ ਖੁਰਦ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦਾ ਤਰਜੀਹੀ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਾਲੇ ਸਿੱਧਾ ਸੰਵਾਦ ਸਥਾਪਤ ਹੋਇਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਹੋ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਸਮੱਸਿਆ ਸਬੰਧੀ ਪ੍ਰਸ਼ਾਸਨ ਨਾਲ ਬਿਨਾਂ ਝਿਜਕ ਸੰਪਰਕ ਕਰਨ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅਮ੍ਰਿਤਪਾਲ ਸਿੰਘ ਘਨੌਰੀ ਕਲਾਂ, ਬਲਾਕ ਸੰਮਤੀ ਮੈਂਬਰ ਜਗਦੀਪ ਸਿੰਘ, ਸਮੂਹ ਪੰਚਾਇਤ ਘਨੌਰ ਖੁਰਦ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।