ਐਡਵੋਕੇਟ ਅਮਰਪਾਲ ਸਿੰਘ ਪਿੰਡ ਲੱਧਾ ਮੁੰਡਾ ਪਹੁੰਚੇ-ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
5 Dariya News
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ 06-Jul-2026
ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਪਿੰਡ ਲੱਧਾ ਮੁੰਡਾ ਪਹੁੰਚੇ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਹਲਕੇ ਅੰਦਰ ਸੜਕਾਂ ਦੀ ਉਸਾਰੀ ਦੇ ਕੰਮ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈੱਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।