5 Dariya News

ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਪਿੰਡ ਸੱਖੋਵਾਲ ਪਹੁੰਚੇ

ਪਿੰਡ ਦੇ ਸਰਬਪੱਖੀ ਵਿਕਾਸ ਲਈ ਵਿਚਾਰ-ਵਟਾਂਦਰਾ ਕੀਤਾ

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ 09-Jul-2026

ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਪਿੰਡ ਸੱਖੋਵਾਲ ਪਹੁੰਚੇ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਵੱਲੋਂ ਸੋਸ਼ਲ ਮੀਡੀਆ ਇੰਚਾਰਜ ਸੁਖਦੇਵ ਸਿੰਘ ਸੱਖੋਵਾਲ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਚਹੁਪੱਖੀ ਵਿਕਾਸ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ ਅਤੇ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।

ਇਸ ਮੌਕੇ ਸਰਪੰਚ ਬਲਜੀਤ ਸਿੰਘ ਪੇਜੋਚੱਕ, ਕਸ਼ਮੀਰ ਸਿੰਘ ਸੱਖੈਵਾਲ, ਵਿਕਰਮਜੀਤ ਸਿੰਘ ਵਿੱਕੀ ਚੀਮਾ, ਅਰਵਿੰਦਰ ਸਿੰਘ ਸੱਖੋਵਾਲ, ਗੁਰਮੁਖ ਸਿੰਘ ਸੱਖੋਵਾਲ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਫੌਜੀ, ਤਰਸੇਮ ਸਿੰਘ ਫੌਜੀ, ਬਲਬੀਰ ਸਿੰਘ ਸ਼ਾਹ, ਸੁਖਵਿੰਦਰ ਸਿੰਘ ਸ਼ਾਹ, ਧਿਆਨਾ ਫੌਜੀ, ਗੁਰਮੁੱਖ ਸਿੰਘ ਮੈਂਬਰ, ਮੇਜਰ ਸਿੰਘ ਫੌਜੀ ਅਤੇ ਬਲਕਾਰ ਸਿੰਘ ਲੰਬੜਦਾਰ ਮੌਜੂਦ ਸਨ।