5 Dariya News

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਰਾਜੇ ਜੰਗ ਵਿਖੇ ਲੋਕ ਮਿਲਣੀ ਕੀਤੀ

ਇੰਟਰਲਾਕ ਟਾਈਲਾਂ ਵਾਲੀ ਗਲੀ ਦਾ ਨੀਂਹ ਪੱਥਰ ਰੱਖਿਆ

5 Dariya News

ਫ਼ਰੀਦਕੋਟ 13-Jul-2026

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਰਾਜੇ ਜੰਗ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਉਪਰੰਤ ਉਨ੍ਹਾਂ ਵੱਲੋਂ ਪਿੰਡ ਵਿੱਚ ਇੰਟਰਲਾਕ ਟਾਈਲਾਂ ਵਾਲੀ ਗਲੀ ਅਤੇ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। 

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਸ ਬਸਤੀ ਵਿੱਚ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਦੀ ਘਾਟ ਰਹੀ ਅਤੇ ਪਹਿਲਾਂ ਕਿਸੇ ਨੇ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਫੀ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲੱਗ ਚੁੱਕੀਆਂ ਹਨ ਅਤੇ ਇੱਕ ਹੋਰ ਗਲੀ ਵਿੱਚ ਅੱਜ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ।

ਸਪੀਕਰ ਸ. ਸੰਧਵਾਂ ਨੇ ਨੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਪਿੰਡ ਦੇ ਸ਼ਮਸ਼ਾਨਘਾਟ ਲਈ ਵੀ ਫੰਡਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਲੋੜ ਵੀ ਜਲਦ ਪੂਰੀ ਹੋ ਸਕੇ। ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ।

ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।