5 Dariya News

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ

5 Dariya News

ਕੋਟਕਪੂਰਾ 15-Jul-2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12, ਕੋਟਕਪੂਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਆਉਣ-ਜਾਣ, ਰਹਿਣ ਅਤੇ ਲੰਗਰ ਸਮੇਤ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਪੀਕਰ ਸ. ਸੰਧਵਾਂ ਨੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਖੁਸ਼ਹਾਲੀ, ਅਮਨ-ਸ਼ਾਂਤੀ ਲਈ ਅਰਦਾਸ ਕਰਨ।

ਇਸ ਮੌਕੇ ਅਮਰੀਕ ਸਿੰਘ ਸਰਪੰਚ, ਬਲਜੀਤ ਸਿੰਘ, ਅਮਰਜੀਤ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਜੱਸਾ ਸਿੰਘ, ਬਲਦੀਪ ਸਿੰਘ ਪ੍ਰਧਾਨ, ਕੁਲਦੀਪ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।