5 Dariya News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਪੰਜਾਬ ਦੌਰੇ ਦੇ ਸਵਾਗਤ ਲਈ ਖਰੜ ਵਿਖੇ ਚਲਾਇਆ ਗਿਆ ਸਵੱਛ ਭਾਰਤ ਅਭਿਆਨ

5 Dariya News

ਖਰੜ 15-Jul-2026

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ 17 ਜੁਲਾਈ ਨੂੰ ਜਲੰਧਰ ਦੌਰੇ ਦੇ ਸਵਾਗਤ ਸਬੰਧੀ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਤਹਿਤ ਅੱਜ ਖਰੜ ਸ਼ਹਿਰੀ ਸਰਕਲ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਖਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਰਾਕੇਸ਼ ਗੁਪਤਾ ਅਤੇ ਪਾਰਟੀ ਦੇ ਵਰਕਰਾਂ ਨੇ ਜਨਤਕ ਥਾਵਾਂ ਦੀ ਸਫ਼ਾਈ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਸ਼ੁਰੂ ਕੀਤਾ ਗਿਆ ਸਵੱਛ ਭਾਰਤ ਅਭਿਆਨ ਅੱਜ ਇੱਕ ਜਨ ਅੰਦੋਲਨ ਬਣ ਚੁੱਕਾ ਹੈ। ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਆਪਣੇ ਘਰ, ਮੁਹੱਲੇ ਅਤੇ ਸ਼ਹਿਰ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੇ ਪੰਜਾਬ ਆਗਮਨ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਡਾ. ਸੁਨੀਲ, ਸੰਨੀ ਠਾਕੁਰ, ਸੁਰਿੰਦਰ ਕੁਮਾਰ, ਨਿਖਿਲ, ਦਾਨਿਸ਼ ਅਤੇ ਕੈਪਟਨ ਸਮੇਤ ਭਾਰਤੀ ਜਨਤਾ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।