ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
5 Dariya News
ਫ਼ਿਰੋਜ਼ਪੁਰ 16-Jul-2026
ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਲਈ ਇੱਕ ਬਹੁਤ ਹੀ ਲੋਕ-ਹਿੱਤਕਾਰੀ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੰਤਵ ਸੂਬੇ ਦੇ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ ਅਤੇ ਇਸ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਲੰਗਰ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਰਵਾਨਾ ਕੀਤੀ ਗਈ ਇਹ ਬੱਸ ਸ਼ਰਧਾਲੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਸਮੇਤ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ-ਪਾਸ ਸਥਿਤ ਹੋਰ ਧਾਰਮਿਕ/ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਵਾਏਗੀ।
ਉਨ੍ਹਾਂ ਤੀਰਥ ਯਾਤਰਾ 'ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਦੌਰਾਨ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਦੇਸ਼ ਵਿੱਚ ਅਮਨ-ਸ਼ਾਂਤੀ ਲਈ ਅਰਦਾਸ ਕਰਨ।ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਹੋਰ ਪਤਵੰਤੇ ਹਾਜ਼ਰ ਸਨ।