5 Dariya News

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

5 Dariya News

ਫ਼ਰੀਦਕੋਟ 16-Jul-2026

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦੇ ਤੁਰੰਤ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸਕੂਲ ਨਾਲ ਲੱਗਦੀ ਥਾਂ ਦਾ ਮੁਆਇਨਾ ਵੀ ਕੀਤਾ। 

ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਇਸ ਥਾਂ ਨੂੰ ਵਿਕਸਤ ਕਰਕੇ ਖੇਡ ਮੈਦਾਨ ਬਣਾਉਣ ਦੀ ਸਲਾਹ ਦਿੱਤੀ, ਤਾਂ ਜੋ ਪਿੰਡ ਦੇ ਨੌਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਲਈ ਉਚਿਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਵਿੱਚ ਪੰਚਾਇਤ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।